ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਨੂੰ

ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ.ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਇਸ ਮੇਲੇ ਦੀ ਵਧੇਰੇ ਜਾਣਕਾਰੀ ਤੇ ਮੇਲੇ ਦੀ ਥਾਂ ਬਾਰੇ →ਇਥੋਂ ਸੱਦਾ ਪੱਤਰ ਡਾਉਨਲੋਡ ਕਰੋ।

ਵੱਲੋਂ- ਤਰਕਸ਼ੀਲ ਸੁਸਾਇਟੀ ਪੰਜਾਬ

ਤਰਕਸ਼ੀਲ ਸੁਸਾਇਟੀ ਦੇ ਜ਼ੋਨ ਲੁਧਿਆਣਾ ਦੀ ਮੀਟਿੰਗ ਵਿੱਚ ਸਮਰ ਕੈਂਪ ਲਾਉਣ ਦਾ ਲਿਆ ਫੈਸਲਾ

ਲੁਧਿਆਣਾ, 6 ਮਈ 2023 (ਹਰਚੰਦ ਭਿੰਡਰ): ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਲੁਧਿਆਣਾ ਦੀ ਮੀਟਿੰਗ ਅੱਜ ਜੋਨ ਦੇ ਦਫ਼ਤਰ, ਬੱਸ ਨੇੜੇ ਸਟੈਂਡ ਵਿਖੇ ਹੋਈ ਜਿਸ ਵਿੱਚ ਲੁਧਿਆਣਾ ਜੋਨ ਦੀਆਂ ਪੰਜ ਇਕਾਈਆਂ ਦੇ ਨੁਮਾਇੰਦਿਆ ਨੇ ਭਾਗ ਲਿਆ। ਇਸ ਸਮੇਂ ਤਰਕਸ਼ੀਲ ਮੈਗਜ਼ੀਨ ਦੀ ਵੰਡ ਉਪਰੰਤ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਹੋਏ ਡੈਲੀਗੇਟ

ਇਜਲਾਸ ਬਾਰੇ ਵਿਚਾਰ ਚਰਚਾ ਹੋਈ ਅਤੇ ਇਸ ਬਾਰੇ ਉਸਾਰੂ ਪਹੁੰਚ ਅਪਣਾਉਂਦਿਆਂ ਤਰਕਸ਼ੀਲ ਨਜ਼ਰੀਆ ਵਿਕਸ਼ਤ ਕਰਨ ਤੇ ਜੋਰ ਦਿੱਤਾ। ਜਿਸ ਵਿੱਚ ਹਾਜ਼ਰ ਅਹੁਦੇਦਾਰਾਂ ਨੇ ਸੁਸਾਇਟੀ ਦੇ ਕੰਮ ਦੇ ਪ੍ਰਚਾਰ ਪ੍ਰਸਾਰ ਵਾਸਤੇ ਅਹਿਦ ਲਿਆ।

ਮੀਟਿੰਗ ਵਿੱਚ ਬੋਲਦਿਆਂ ਜੋਨ ਮੁਖੀ ਜਸਵੰਤ ਜੀਰਖ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਪੈਦਾ ਕਰਨ ਵਾਸਤੇ ਵੱਧ ਤੋਂ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਵਿਚ ਸਮੂਲੀਅਤ ਕਰਵਾਈ ਜਾਵੇਗੀ। ਜੋਨ ਦੇ ਸਭਿਆਚਾਰਕ ਵਿਭਾਗ ਦੇ ਮੁੱਖੀ ਸਮਸ਼ੇਰ ਸਿੰਘ ਨੂਰਪੁਰੀ ਨੇ ਜੂਨ ਦੀਆਂ ਛੁੱਟੀਆਂ ਵਿੱਚ ਵਿਦਿਆਰਥੀਆ ਵਿਚ ਸਭਿਆਚਾਰਕ ਪ੍ਰੋਗਰਾਮ ਦਾ ਟ੍ਰੇਨਿੰਗ ਕੈਂਪ ਲਾਉਣ ਵਾਸਤੇ ਏਜੰਡਾ ਰੱਖਿਆ ਜਿਸ ਨੂੰ ਪਰਵਾਨਗੀ ਦਿੱਤੀ  ਗਈ ਤੇ ਮਾ. ਤਰਲੋਚਨ ਸਿੰਘ ਨੇ ਵੀ ਭਰਵਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੀਟਿੰਗ ਵਿੱਚ ਉਪਰੋਕਤ ਦੇ ਇਲਾਵਾ ਆਤਮਾ ਸਿੰਘ, ਮਾ. ਤਰਲੋਚਨ ਸਿੰਘ, ਬਲਵਿੰਦਰ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ, ਰਜਿੰਦਰ ਜੰਡਿਆਲੀ, ਕਰਤਾਰ ਸਿੰਘ ਵੀਰਾਨ ,ਕਮਲਜੀਤ ਸਿੰਘ ਅਤੇ ਹਰਚੰਦ ਭਿੰਡਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

powered by social2s