ਉੱਤਰੀ ਭਾਰਤ ਦੇ ਤਰਕਸ਼ੀਲਾਂ ਦੀ ਸ਼ਾਂਝੀ ਵਰਕਸ਼ਾਪ 7 ਅਤੇ 8 ਦਸੰਬਰ ਨੂੰ

ਉੱਤਰੀ ਭਾਰਤ ਦੇ ਤਰਕਸ਼ੀਲਾਂ ਦੀ ਦੋ ਦਿਨਾਂ ਦੀ ਸ਼ਾਂਝੀ ਵਰਕਸ਼ਾਪ 7 - 8 ਦਸੰਬਰ 2024 ਨੂੰ ਤਰਕਸ਼ੀਲ ਭਵਨ ਬਰਨਾਲਾ (ਪੰਜਾਬ) ਵਿਖੇ ਹੋਵੇਗੀ। ਇਸ ਵਰਕਸ਼ਾਪ ਦੀ ਰਜਿਸਟ੍ਰੇਸ਼ਨ ਫੀਸ 600 ਰੁਪਏ ਪ੍ਰਤੀ ਵਿਆਕਤੀ ਹੋਵੇਗੀ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮੈਂਬਰਾਂ ਤੋਂ 300 ਰੁਪਏ ਪ੍ਰਤੀ ਮੈਂਬਰ ਰਜਿਸਟੇਸ਼ਨ ਫੀਸ ਲਈ ਜਾਵੇਗੀ।

ਵੱਲੋਂ;

ਤਰਕਸ਼ੀਲ ਸੁਸਾਇਟੀ ਪੰਜਾਬ

ਤਰਕਸ਼ੀਲ ਸੁਸਾਇਟੀ ਪੰਜਾਬ ਵਿੱਚ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਵਾਉਣ ਲਈ ਸੰਘਰਸ਼ ਤੇਜ ਕਰੇਗੀ

ਸੰਸਦ ਅੰਦਰ ਵਿਰੋਧ ਪ੍ਰਗਟ ਕਰਨ ਵਾਲੇ ਨੌਜਵਾਨਾਂ ਉਤੇ ਲੱਗੇ ਯੂ ਏ ਪੀ ਏ ਹਟਾਉਣ ਦੀ ਕੀਤੀ ਮੰਗ

ਜਲੰਧਰ, 18 ਦਸੰਬਰ (ਸੁਮੀਤ ਸਿੰਘ):ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਅੰਬੇਦਕਰ ਭਵਨ ਜਲੰਧਰ ਵਿਖੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਵਿੱਚ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ

ਕਰਵਾਉਣ ਲਈ ਜਨਤਕ ਪੱਧਰ ਤੇ ਸੰਘਰਸ਼ ਹੋਰ ਤੇਜ ਕਰਨ ਦਾ ਫੈਸਲਾ ਕੀਤਾ ਗਿਆ. ਇਸਦੇ ਇਲਾਵਾ ਤਰਕਸ਼ੀਲ ਮੈਗਜ਼ੀਨ ਦੀ ਗਿਣਤੀ ਵਧਾਉਣ, ਵਿੱਦਿਆਰਥੀ ਚੇਤਨਾ ਪਰਖ ਪ੍ਰੀਖਿਆ ਅਤੇ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਕਰਵਾਉਣ ਸਬੰਧੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ. ਮੀਟਿੰਗ ਦੌਰਾਨ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਰਾਜਪਾਲ ਸਿੰਘ, ਰਾਮ ਸਵਰਨ ਲੱਖੇਵਾਲੀ,ਜੋਗਿੰਦਰ ਕੁੱਲੇਵਾਲ,ਜਸਵਿੰਦਰ ਫਗਵਾੜਾ ਅਤੇ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਵਿਚ ਕਈ ਪਾਖੰਡੀ ਬਾਬਿਆਂ, ਤਾਂਤਰਿਕਾਂ ਵਲੋਂ ਕਥਿਤ ਓਪਰੀ ਸ਼ੈਅ ਜਾਂ ਭੂਤ-ਪ੍ਰੇਤ ਕੱਢਣ ਦੀ ਆੜ ਹੇਠ ਔਰਤਾਂ ਨਾਲ ਬਲਾਤਕਾਰ, ਕਤਲ, ਮਾਸੂਮ ਬੱਚਿਆਂ ਦੀ ਬਲੀ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਭੂਤਾਂ ਪ੍ਰੇਤਾਂ, ਜਾਦੂ-ਟੂਣਿਆਂ, ਧਾਗੇ-ਤਵੀਤਾਂ, ਰਾਸ਼ੀਫਲ, ਵਸ਼ੀਕਰਨ , ਕਾਲੇ ਇਲਮ ਆਦਿ ਦੇ ਅੰਧਵਿਸ਼ਵਾਸਾਂ ਵਿਚ ਫਸਾ ਕੇ ਸ਼ਰੇਆਮ ਰੋਜ਼ਾਨਾ ਲੋਕਾਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਪਰ ਤਰਕਸ਼ੀਲ ਸੁਸਾਇਟੀ ਵਲੋਂ ਅਕਾਲੀ-ਭਾਜਪਾ, ਕਾਂਗਰਸ ਅਤੇ ਆਪ ਸਰਕਾਰਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਅੰਧਵਿਸ਼ਵਾਸ ਵਿਰੋਧੀ ਕਾਨੂੰਨ ਦਾ ਖਰੜਾ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਇਨ੍ਹਾਂ ਦੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਉਤੇ ਪਾਬੰਦੀ ਲਾਉਣ ਲਈ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਨਹੀਂ ਕੀਤਾ.

ਮੀਟਿੰਗ ਵਿੱਚ ਵੱਖ ਵੱਖ ਜੋਨਾਂ ਦੇ ਜੱਥੇਬੰਦਕ ਮੁਖੀਆਂ ਸਤਪਾਲ ਸਲੋਹ ਨਵਾਂ ਸ਼ਹਿਰ, ਸੁਰਜੀਤ ਟਿੱਬਾ ਜਲੰਧਰ, ਰਾਜਵੰਤ ਬਾਗੜੀਆਂ ਅੰਮ੍ਰਿਤਸਰ, ਗੁਰਮੀਤ ਖਰੜ ਚੰਡੀਗੜ੍ਹ ਆਤਮਾ ਸਿੰਘ ਲੁਧਿਆਣਾ, ਬਲਰਾਜ ਮੌੜ ਬਠਿੰਡਾ ਅਤੇ ਮਾਸਟਰ ਲੱਖਾ ਸਿੰਘ ਮਾਨਸਾ ਵਲੋਂ ਆਪਣੇ ਆਪਣੇ ਜੋਨਾਂ ਅਤੇ ਇਕਾਈਆਂ ਵਿਚ ਪਿਛਲੇ ਦੋ ਮਹੀਨੇ ਦੌਰਾਨ ਵਿੱਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਮੇਤ ਤਰਕਸ਼ੀਲ਼ ਸਰਗਰਮੀਆਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਅਤੇ ਪੰਜਾਬ ਵਿਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਨੂੰ ਲਾਗੂ ਕਰਵਾਉਣ ਅਤੇ ਸਮਾਜ ਵਿੱਚ ਬਾਬਾਵਾਦ ਅਤੇ ਪਾਖੰਡਵਾਦ ਦੇ ਖਿਲਾਫ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ. ਇੱਕ ਮਤੇ ਰਾਹੀਂ ਸੰਸਦ ਦੇ ਅੰਦਰ ਅਤੇ ਬਾਹਰ ਆਪਣੇ ਬੁਨਿਆਦੀ ਜਮਹੂਰੀ ਹੱਕਾਂ ਲਈ ਵਿਰੋਧ ਪ੍ਰਗਟ ਕਰਨ ਵਾਲੇ ਨਿਰਦੋਸ਼ ਨੌਜਵਾਨਾਂ ਉਤੇ ਯੂ ਏ ਪੀ ਏ ਦੇ ਕਾਲੇ ਕਾਨੂੰਨ ਹੇਠ ਕੇਸ ਦਰਜ ਕਰਨ ਅਤੇ ਸੰਸਦ ਮੈਂਬਰਾਂ ਵਲੋਂ ਉਨ੍ਹਾਂ ਦੀ ਹਜੂਮੀ ਮਾਰਕੁੱਟ ਕਰਨ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਜੋਰਦਾਰ ਮੰਗ ਕੀਤੀ ਗਈ. ਇਸਦੇ ਇਲਾਵਾ ਇਜ਼ਰਾਈਲ ਵਲੋਂ ਫ਼ਲਸਤੀਨ ਦੇ ਲੋਕਾਂ ਉਤੇ ਅੰਧਾ ਧੁੰਦ ਬੰਬਾਰੀ ਕਰਕੇ ਉਨ੍ਹਾਂ ਦੀ ਨਸਲਕੁਸ਼ੀ ਕਰਨ ਅਤੇ ਮੋਦੀ ਹਕੂਮਤ ਵੱਲੋਂ ਇਜ਼ਰਾਈਲ ਦੀ ਹਮਾਇਤ ਕਰਨ ਦਾ ਡਟਵਾਂ ਵਿਰੋਧ ਵੀ ਕੀਤਾ ਗਿਆ.

ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਜੇਸ਼ ਅਕਲੀਆ, ਜਸਵੰਤ ਮੋਹਾਲੀ, ਅਜੀਤ ਪ੍ਰਦੇਸੀ, ਸੰਦੀਪ ਧਾਰੀਵਾਲ ਭੋਜਾ ਅਤੇ ਗੁਰਪ੍ਰੀਤ ਸ਼ਹਿਣਾ ਨੇ ਦੱਸਿਆ ਕਿ ਉਤਰੀ ਭਾਰਤ ਦੇ ਪਹਿਲੇ ਸਰੀਰ ਪ੍ਰਦਾਨੀ ਤਰਕਸ਼ੀਲ ਆਗੂ ਕ੍ਰਿਸ਼ਨ ਬਰਗਾੜੀ ਨੂੰ ਸਮਰਪਿਤ ਯਾਦਗਾਰੀ ਸਮਾਗਮ 11 ਫਰਵਰੀ ਨੂੰ ਤਰਕਸ਼ੀਲ ਭਵਨ, ਬਰਨਾਲੇ ਹੋਵੇਗਾ ਜਿਸ ਵਿਚ “ਭਾਰਤ ਦਰਸ਼ਨ ਵਿੱਚ ਚਾਰਵਾਕ ਫਲਸਫੇ ਦੀ ਮਹੱਤਤਾ” ਸਬੰਧੀ ਲੈਕਚਰ ਕਰਵਾਇਆ ਜਾਵੇਗਾ. ਇਸ ਵਿਸ਼ੇਸ਼ ਮੀਟਿੰਗ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਜਲੰਧਰ ਜੋਨ ਦੇ ਤਰਕਸ਼ੀਲ ਆਗੂਆਂ ਵਿਜੇ ਰਾਹੀ, ਨਸੀਬ ਚੰਦ ਬੱਬੀ, ਪਰਮਜੀਤ ਸਿੰਘ, ਅਰੁਣ ਸੌਂਫੀਪਿੰਡ ਅਤੇ ਸੁਰਿੰਦਰ ਪਾਲ ਫਗਵਾੜਾ ਵਲੋਂ ਨਿਭਾਈ ਗਈ.